ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਵਿਖੇ ਕੁਝ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੇ ਚੱਲਦਿਆਂ ਹਰ ਇੱਕ ਨੂੰ ਕਾਨੂੰਨ ਅਨੁਸਾਰ ਹੀ ਚੱਲਣਾ ਚਾਹੀਦਾ ਹੈ। ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਸ ਸਮੇਂ ਸਭ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਇਸ ਸਬੰਧ ਵਿਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨਾਲ ਗੱਲ ਕਰਨਗੇ। Post navigation ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਖਾਲਸਈ ਜਾਹੋ ਜਲਾਲ ਨਾਲ ਮਨਾਵਾਂਗੇ- ਭਾਈ ਲੌਂਗੋਵਾਲ ਸੱਚਖੰਡ ਸ੍ਰੀ ਹਰਮਿੰਦਰ ਸਾਹਬਿ ਦੇ ਬਾਹਰ ਲਗਾਏ ਸੈਨੇਟਾਈਜੇਸ਼ਨ ਟਨਲ