ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ ਵਿਚ ਪਾਕਿਸਤਾਨ ਭੇਜਿਆ ਜਾਣਾ ਹੈ ਜਥਾ

ਅੰਮ੍ਰਿਤਸਰ, ੧੨ ਅਗਸਤ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ ੨੦੧੯ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ ੧੦ ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ ਮਹੀਨੇ ਵਿਚ ਜਥਾ ਭੇਜਿਆ ਜਾਣਾ ਹੈ। ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ ੨੦ ਅਗਸਤ ੨੦੧੯ ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ‘ਚ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ੧੦ ਅਗਸਤ ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਇਸ ਸਮੇਂ ੧੦ ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।