ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

੧੦ ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ

ਅੰਮ੍ਰਿਤਸਰ, ੨੪ ਜੁਲਾਈ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ ੨੦੧੯ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ ੧੦ ਅਗਸਤ ੨੦੧੯ ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ‘ਚ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।