ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਵੀਰਵਾਰ, ੯ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੨ ਮਈ, ੨੦੨੫ (ਅੰਗ: ੭੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 6 ਫਰਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਤਾਜਾ ਮਾਮਲੇ ਵਿਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।