ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭੇਜੇ ਜਾਣੇ ਹਨ ਜਥੇ

ਅੰਮ੍ਰਿਤਸਰ, 13 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਮਾਰਚ 2020 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।