ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੫ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਚੋਆ ਸਾਹਿਬ ਨੂੰ ਖੋਲ੍ਹੇ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਓਕਾਫ ਬੋਰਡ ਵੱਲੋਂ ਲਏ ਗਏ ਇਸ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਮੌਕੇ ਲਿਆ ਗਿਆ ਇਕ ਚੰਗਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੰਗਤ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ ਗੁਰਦੁਆਰਾ ਖਾਰਾ ਸਾਹਿਬ ਪਾਤਸ਼ਾਹੀ ਛੇਵੀਂ ਨੂੰ ੭੨ ਸਾਲਾਂ ਬਾਅਦ ਸੰਗਤ ਲਈ ਖੋਲ੍ਹਿਆ ਗਿਆ ਸੀ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਪਾਕਿਸਤਾਨ ਅੰਦਰ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਕਈ ਅਸਥਾਨ ਹਨ, ਇਨ੍ਹਾਂ ਵਿੱਚੋਂ ਹੀ ਇਕ ਗੁਰਦੁਆਰਾ ਚੋਆ ਸਾਹਿਬ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਇਸ ਨੂੰ ਖੋਲ੍ਹ ਕੇ ਇਕ ਚੰਗਾ ਉੱਦਮ ਕੀਤਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਅਜਿਹੇ ਉਪਰਾਲੇ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਆਪਸ ਨਾਲ ਜੋੜਦੇ ਹਨ ਅਤੇ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ।