ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

logoਅੰਮ੍ਰਿਤਸਰ 7 ਦਸੰਬਰ- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਅਪ੍ਰੈਲ 2016 ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ 30 ਦਸੰਬਰ 2015 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਅਪ੍ਰੈਲ 2016 ਸਮੇਂ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਆਧਾਰ ਕਾਰਡ ਵਿਚੋਂ ਇਕ ਕਾਪੀ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ 30 ਦਸੰਬਰ ਤੱਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ‘ਚ ਸ਼ਾਮਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਸ. ਜਸਪਾਲ ਸਿੰਘ ਵਧੀਕ ਸਕੱਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਨਾਲ ਟੈਲੀਫੋਨ ਨੰ: 0183-2553957, 58, 59 ਅਤੇ ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।