ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 18 ਅਗਸਤ (          ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਝੰਨਾਖੇੜਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ੧੩੮ ਪੱਤਰੇ ਪਾੜ ਕੇ ਸੁੱਟਣ ਅਤੇ ਸੰਗਰੂਰ ਦੇ ਨੇੜਲੇ ਪਿੰਡ ਰਸਾਲਦਾਰ ਛੰਨਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ ਦੀ ਵਿਆਖਿਆ ਵਾਲੇ ਗੁਟਕੇ ਦੇ ਅੰਗਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਦੁਖਦਾਈ ਦੱਸਦਿਆਂ ਦੋਸ਼ੀਆਂ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਸੁੱਖਮਈ ਮਾਹੌਲ ਨੂੰ ਜਾਣ-ਬੁੱਝ ਕੇ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਦੇਸ਼-ਵਿਦੇਸ਼ ‘ਚ ਵੱਸਦੇ ਸਿੱਖ ਭਾਈਚਾਰੇ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਜਿਨ੍ਹਾਂ ਦੇ ਹਿਰਦੇ ਇਸ ਮੰਦਭਾਗੀ ਘਟਨਾ ਨਾਲ ਵਲੂੰਧਰੇ ਗਏ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਤੋਂ ਸਰਬੱਤ ਦੇ ਭਲੇ ਤੇ ਹਰ ਧਰਮ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਮਿਲਦੀ ਹੈ, ਪਰ ਕੁਝ ਪੰਥ ਦੋਖੀ ਭਾਈਚਾਰਕ ਸਾਂਝ, ਆਪਸੀ ਪਿਆਰ ਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਕੋਈ ਧਰਮ ਨਹੀਂ ਹੁੰਦਾ ਜੋ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ।
ਉਨ੍ਹਾਂ ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਸਬੰਧਤ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਕਿਉਂਕਿ ਅਜਿਹੇ ਦੋਸ਼ੀ ਮੁਆਫੀ ਦੇ ਹੱਕਦਾਰ ਨਹੀਂ।