ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 29 ਅਕਤੂਬਰ- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਕਰਵਾਉਣ ਵਾਲੇ ਮੁੰਬਈ ਨਿਵਾਸੀ ਸ. ਇਕਬਾਲ ਸਿੰਘ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅਮਰੀਕਾ ਤੋਂ ਵਿਸ਼ੇਸ਼ ਤੌਰ ‘ਤੇ ੧੫੦ ਮੈਂਬਰੀ ਜਥਾ ਲੈ ਕੇ ਪਹੁੰਚੇ ਸਿੱਖ ਧਰਮਾ ਇੰਟਰਨੈਸ਼ਨਲ ਦੇ ਆਗੂ ਭਾਈ ਕੁਲਬੀਰ ਸਿੰਘ ਅਤੇ ਸਦਾਸਤਸਿਮਰਨ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨਿਤ ਕਰਨ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਬੇਅੰਤ ਸੰਗਤਾਂ ਨੇ ਵੱਖ-ਵੱਖ ਸੇਵਾਵਾਂ ਵਿਚ ਵੀ ਹਿੱਸਾ ਪਾਇਆ। ਉਨ੍ਹਾਂ ਸ. ਇਕਬਾਲ ਸਿੰਘ ਮੁੰਬਈ ਅਤੇ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ ਪ੍ਰਕਾਸ਼ ਪੁਰਬ ਨਿਭਾਈਆਂ ਸੇਵਾਵਾਂ ਲਈ ਧੰਨਵਾਦ ਕਰਦਿਆਂ ਅੱਗੋਂ ਵੀ ਅਜਿਹੇ ਹੀ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼ ਵਾਲੇ’, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਗੁਰਾ ਸਿੰਘ ਵਧੀਕ ਮੈਨੇਜਰ ਅਤੇ ਹੋਰ ਮੌਜੂਦ ਸਨ।