ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਵੱਲੋਂ ਪ੍ਰਚਾਰਕਾਂ ਦੀ ਭਰਤੀ ਸਬੰਧੀ ਜਿਨ੍ਹਾਂ ਉਮੀਦਵਾਰਾਂ ਨੂੰ ਪੱਤਰਕਾ ਰਾਹੀਂ ਮਿਤੀ 10-04-2018 ਨੂੰ ਸਬ-ਆਫ਼ਿਸ (ਧਰਮ ਪ੍ਰਚਾਰ ਕਮੇਟੀ), ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਇੰਟਰਵਿਊ ਲਈ ਬੁਲਾਇਆ ਗਿਆ ਸੀ, ਇਹ ਇੰਟਰਵਿਊ ਕਿਸੇ ਕਾਰਨ ਕਰਕੇ ਇਸ ਦਿਨ ਦੀ ਬਜਾਇ ਮਿਤੀ 11-04-2018  (ਦਿਨ ਬੁੱਧਵਾਰ) ਨੂੰ ਸਵੇਰੇ 9:00 ਵਜੇ ਉਕਤ ਸਥਾਨ ਵਿਖੇ ਹੋਵੇਗੀ। ਸਬੰਧਤ ਨੋਟ ਕਰਨ।
ਮੁੱਖ ਸਕੱਤਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ ਸਾਹਿਬ।