ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

ਅੰਮ੍ਰਿਤਸਰ, ੨੩ ਅਗਸਤ ੨੦੧੭- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਵਿਚ ਨਿਰੰਤਰ ਕਾਰਜਸ਼ੀਲ ਅੰਮ੍ਰਿਤਸਰ ਤੋਂ ਟ੍ਰਿਬਿਊਨ ਗਰੁੱਪ ਨਾਲ ਜੁੜੇ ਪ੍ਰਸਿੱਧ ਪੱਤਰਕਾਰ ਸ. ਜਗਤਾਰ ਸਿੰਘ ਲਾਂਬਾ ਦੀ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆਂ ਅੰਦਰ ਸਭ ਤੋਂ ਪਵਿੱਤਰ ਅਤੇ ਜਿੰਦਗੀ ਦੇ ਸਰੋਕਾਰਾਂ ਨਾਲ ਨੇੜਿਉਂ ਜੁੜਿਆ ਹੁੰਦਾ ਹੈ। ਮਾਂ ਦੇ ਸੰਸਾਰ ਤੋਂ ਸਦਾ ਲਈ ਤੁਰ ਜਾਣ ਨਾਲ ਮਨੁੱਖ ਨੂੰ ਸਭ ਤੋਂ ਵੱਡਾ ਸਦਮਾ ਪੁੱਜਦਾ ਹੈ, ਕਿਉਂਕਿ ਇਸ ਰਿਸ਼ਤੇ ਦੀ ਬੁੱਕਲ ਜਿਹਾ ਨਿੱਘ ਦੁਨੀਆ ਦੇ ਹੋਰ ਕਿਸੇ ਰਿਸ਼ਤੇ ਵਿੱਚੋਂ ਨਹੀਂ ਮਿਲਦਾ। ਉਨ੍ਹਾਂ ਸ. ਲਾਂਬਾ ਨਾਲ ਦੁੱਖ ਸਾਂਝਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਣ ਦੇਣ।