ਅੰਮ੍ਰਿਤਸਰ : 18 ਦਸੰਬਰ ( ) ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰ: ਸੁਰਜੀਤ ਸਿੰਘ ਮਮੇਰਾ ਕਲਾਂ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ੍ਰ: ਸੁਰਜੀਤ ਸਿੰਘ ਮਮੇਰਾ ਕਲਾਂ ਆਪਣੇ ਪਿੱਛੇ ਆਪਣੀ ਧਰਮ ਪਤਨੀ ਅਤੇ ਦੋ ਲੜਕੇ ਅਤੇ ਦੋ ਲੜਕੀਆਂ ਛੱਡ ਗਏ ਹਨ।
ਉਨ੍ਹਾਂ ਕਿਹਾ ਕਿ ਸ੍ਰ: ਮਮੇਰਾ ਕਲਾਂ 2004 ਤੋਂ 2011 ਤੀਕ ਹਰਿਆਣਾ ਰਾਜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ। ਉਨ੍ਹਾਂ ਕਿਹਾ ਕਿ ਸ੍ਰ: ਮਮੇਰਾ ਕਲਾਂ ਨੇ ਆਪਣੇ ਕਾਰਜਕਾਲ ਦੌਰਾਨ ਅਤੇ ਬਾਅਦ ਵਿੱਚ ਵੀ ਧਰਮ ਪ੍ਰਚਾਰ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ੍ਰ: ਸੁਰਜੀਤ ਸਿੰਘ ਮਮੇਰਾ ਕਲਾਂ ਦੇ ਅਚਾਨਕ ਅਕਾਲ ਚਲਾਣੇ ਤੇ ਪੰਥ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਮੇਰੀ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਸ੍ਰ: ਸੁਰਜੀਤ ਸਿੰਘ ਮਮੇਰਾ ਕਲਾਂ ਦੀ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।