ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 7 ਨਵੰਬਰ (           ) ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਏ ਜਾਣ ‘ਤੇ ਦੇਸ਼-ਵਿਦੇਸ਼ ਤੋਂ ਵਧਾਈ ਦੇ ਫੋਨ ਪੁੱਜ ਰਹੇ ਹਨ ਤੇ ਸਮੁੱਚੇ ਸਿੱਖ ਪੰਥ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਬਣਨ ‘ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ ਕੇ ਤੇ ਸ. ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਨੇ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜਥੇਦਾਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ, ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ ਮੀਤ ਜਥੇਦਾਰ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਅਤੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਤਾਰਾ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਪਾਉਂਟਾ ਸਾਹਿਬ ਦੇ ਵਾਇਸ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਜ਼ਿਲ੍ਹਾ ਸਿਰਮੋਰ (ਹਿਮਾਚਲ ਪ੍ਰਦੇਸ਼), ਜਨਰਲ ਸਕੱਤਰ ਸ. ਰਜਿੰਦਰ ਸਿੰਘ ਰਾਜਨ, ਜਥੇਦਾਰ ਬਾਬਾ ਨਿਹਾਲ ਸਿੰਘ ਤਰਨਾ ਦਲ ਹੁਸ਼ਿਆਰਪੁਰ, ਜਥੇਦਾਰ ਬਾਬਾ ਨਾਗਰ ਸਿੰਘ ਜ਼ਿਲ੍ਹਾ ਰੌਪੜ, ਸ. ਜੋਗਾ ਸਿੰਘ ਯਮੁਨਾਨਗਰ ਹਰਿਆਣਾ, ਸ. ਕੁਲਵੰਤ ਸਿੰਘ ਮੈਨੇਜਰ ਪਾਉਂਟਾ ਸਾਹਿਬ ਜ਼ਿਲ੍ਹਾ ਸਿਰਮੋਰ (ਹਿਮਾਚਲ ਪ੍ਰਦੇਸ਼), ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੇ ਮੈਂਬਰ ਸ. ਸ਼ਲਿੰਦਰ ਸਿੰਘ ਜਮਸ਼ੇਦਪੁਰ ਝਾਰਖੰਡ, ਸ੍ਰੀਮਤੀ ਕਵੰਲਜੀਤ ਕੌਰ ਪਟਨਾ ਸ਼ਹਿਰ, ਸ. ਸਰਜਿੰਦਰ ਸਿੰਘ ਪਟਨਾ ਸ਼ਹਿਰ, ਸ. ਮਹਿੰਦਰ ਸਿੰਘ ਚੱਬਰਾ ਅਨਿਸਾਬਾਦ ਪਟਨਾ, ਸ. ਗੁਰਿੰਦਰਪਾਲ ਸਿੰਘ ਕਥਿਆਰ (ਬਿਹਾਰ), ਸ. ਪ੍ਰਿਤਪਾਲ ਸਿੰਘ ਸਾਬਕਾ ਜਨਰਲ ਸਕੱਤਰ, ਡਾ. ਗੁਰਮੀਤ ਸਿੰਘ ਲਖਨਊ ਤੇ ਸ. ਸੁਰਿੰਦਰ ਪਾਲ ਸਿੰਘ ਓਬਰਾਏ ਨਵੀਂ ਦਿੱਲੀ ਤੋਂ ਇਲਾਵਾ ਸ. ਸੁਖਵੰਤ ਸਿੰਘ ਗਿੱਲ ਬਰਮਿੰਟਨ, ਸ. ਟੀ ਪੀ ਸਿੰਘ ਇੰਗਲੈਂਡ, ਸ. ਜਿਲੇ ਸਿੰਘ ਪ੍ਰਧਾਨ ਸਿੱਖ ਸਿਕਲੀਗਰ ਸੈਲ ਪੰਜਾਬ ਤੇ ਮੁੰਬਈ ਤੋਂ ਸ. ਗੁਰਿੰਦਰ ਸਿੰਘ ਬਾਵਾ ਨੇ ਵੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਬਣਨ ‘ਤੇ ਦਿਲੀ ਵਧਾਈ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਫੈਡਰੇਸ਼ਨਾਂ, ਰਾਜਨੀਤਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਚੁਣੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।