ਅੰਮ੍ਰਿਤਸਰ : 5 ਜਨਵਰੀ ( ) ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਦੀ ਪੁਸਤਕ ਸ੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥ ਪੰਜਵੀਂ ਰੁੱਤ ‘ਅਨੁਭਵਤਾ ਦਾ ਸਮੁੰਦਰ’, ‘ਅਕਾਲ ਆਰਸ ਿ(ਸ੍ਰੀ ਦਸਮ ਗ੍ਰੰਥ ਸਾਹਿਬ ਜੀ) ਅਤੇ ਭਾਈ ਅਨਭੋਲ ਸਿੰਘ ਦੀਵਾਨਾ ਵੱਲੋਂ ਸੰਪਾਦਤ ਸੋਵੀਨਰ ‘ਬਾਲਾ ਪ੍ਰੀਤਮ ਪ੍ਰੇਮਾਵਲੀ’ ਲੋਕ ਅਰਪਣ ਕੀਤਾ। ਉਨ੍ਹਾਂ ਕਿਹਾ ਕਿ ਏਨਾਂ ਦੋਵਾਂ ਵਿਦਵਾਨ ਲੇਖਕਾਂ ਦੀਆਂ ਖੋਜ ਭਰਪੂਰ ਪੁਸਤਕਾਂ ਅਤੇ ਸੋਵੀਨਰ ਵਿੱਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਖੋਜ ਭਰਪੂਰ ਲੇਖ ਦਿੱਤੇ ਗਏ ਹਨ। ਜੋ ਸੰਗਤਾਂ ਨੂੰ ਗੁਰਮਤਿ ਗਾਡੀ ਰਾਹ ਤੇ ਚੱਲਣ ਲਈ ਸਹਾਈ ਹੋਣਗੀਆਂ ਅਤੇ ਨੌਜਵਾਨ ਪੀੜ੍ਹੀ ਲਈ ਚਾਨਣ ਮਨਾਰੇ ਦਾ ਕੰਮ ਕਰਨਗੀਆਂ ਅਤੇ ਉਨ੍ਹਾਂ ਲਈ ਪ੍ਰੇਰਣਾ ਸਰੋਤ ਬਨਣਗੀਆਂ।
ਇਸ ਮੌਕੇ ਸ੍ਰ: ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ੍ਰ: ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ੍ਰ: ਸੁਰਜੀਤ ਸਿੰਘ ਭਿੱਟੇਵਡ ਅੰਤ੍ਰਿੰਗ ਮੈਂਬਰ, ਸ੍ਰ: ਰਜਿੰਦਰ ਸਿੰਘ ਮਹਿਤਾ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਅਵਤਾਰ ਸਿੰਘ ਬਿਦੀਚੰਦੀਏ ਸੁਰਸਿੰਘ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਕਰਮਜੀਤ ਸਿੰਘ ਤੇ ਬਾਬਾ ਕਾਹਨ ਸਿੰਘ ਸੇਵਾ ਪੰਥੀ, ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਅਕਾਲੀ ਬੁੱਢਾ ਦਲ ੯੬ ਕਰੋੜੀ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਬਲਬੀਰ ਸਿੰਘ ਸੀਚੇਵਾਲ, ਸ੍ਰ: ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਤੇ ਸ੍ਰ: ਅਵਤਾਰ ਸਿੰਘ ਹਿੱਤ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਭਾਈ ਕੰਵਰਜੀਤ ਸਿੰਘ, ਗਿਆਨੀ ਭਗਵਾਨ ਸਿੰਘ ਜੌਹਲ ਆਦਿ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।