ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 03 ਫਰਵਰੀ (        ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਅਵਤਾਰ ਸਿੰਘ ਦੇ ਸਪੁੱਤਰ ਸ. ਮਨਵਿੰਦਰਪਾਲ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇ. ਅਵਤਾਰ ਸਿੰਘ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਅਤੇ ਮੌਤ ਦੀ ਅਵਸ਼ੱਕਤਾ ਨੂੰ ਕੋਈ ਟਾਲ ਨਹੀਂ ਸਕਦਾ। ਗੁਰਬਾਣੀ ਅਨੁਸਾਰ ਬੇਸ਼ੱਕ ਮਨੁੱਖ ਦੇ ਜਨਮ ਸਮੇਂ ਹੀ ਉਸਦੇ ਚਲਾਣੇ ਦਾ ਸਮਾਂ ਤੈਅ ਹੁੰਦਾ ਹੈ ਪਰ ਮਨੁੱਖ ਵੱਲੋਂ ਸੰਸਾਰ ‘ਤੇ ਵਿਚਰਦਿਆਂ ਰਿਸ਼ਤਿਆਂ ਅਤੇ ਸਾਂਝਾਂ ਦੁਆਰਾ ਉਸਦਾ ਸਬੰਧ ਦੁਨੀਆਂਦਾਰੀ ਨਾਲ ਜੁੜਿਆ ਹੁੰਦਾ ਹੈ। ਇਸ ਲਈ ਮਨੁੱਖ ਦੇ ਤੁਰ ਜਾਣ ‘ਤੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਡੂੰਘਾ ਸਦਮਾ ਪੁੱਜਦਾ ਹੈ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਥੇ. ਅਵਤਾਰ ਸਿੰਘ ਦਾ ਇੱਕ ਪੁੱਤਰ ਸ. ਤੇਜਿੰਦਰਪਾਲ ਸਿੰਘ  ਵੀ ਕੁਝ ਵਰ੍ਹੇ ਪਹਿਲਾਂ ਅਕਾਲ ਚਲਾਣਾ ਕਰ ਗਿਆ ਸੀ ਤੇ ਹੁਣ ਸ. ਮਨਵਿੰਦਰਪਾਲ ਸਿੰਘ ਦੇ ਸੰਸਾਰ ਤੋਂ ਤੁਰ ਜਾਣ ਨਾਲ ਵੱਡਾ ਘਾਟਾ ਪਿਆ, ਜਿਸਦੀ ਘਾਟ ਪੂਰੀ ਨਹੀਂ ਹੋ ਸਕਦੀ। ਸ. ਮਨਵਿੰਦਰਪਾਲ ਸਿੰਘ ਖੁਦ ਵੀ ਲੋਕਾਂ ਨਾਲ ਨੇੜਿਓਂ ਜੁੜੇ ਹੋਏ ਸਨ ਅਤੇ ਸਮਾਜ ਸੇਵਾ ਲਈ ਕੰੰਮ ਕਰਦੇ ਸਨ। ਉਨ੍ਹਾਂ ਕਰਤਾ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਬਖਸ਼ਣ।
ਇਸੇ ਦੌਰਾਨ ਹੀ ਮੁੱਖ ਸਕੱਤਰ ਸ. ਹਰਚਰਨ ਸਿੰਘ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ, ਸ. ਰਣਜੀਤ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਸ. ਦਿਲਜੀਤ ਸਿੰਘ ਬੇਦੀ, ਸ. ਬਿਜੈ ਸਿੰਘ, ਸ. ਕੇਵਲ  ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਐਡੀ:ਸਕੱਤਰ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ  ਨੇ ਜਥੇ. ਅਵਤਾਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।