ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 21 ਫਰਵਰੀ – ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਦੇ ਲੰਗਰਾਂ ਵਿਚ ਵਰਤੇ ਜਾਣ ਵਾਲੇ ਸਰਬਲੋਹੀ ਬਰਤਨਾਂ ਦੇ ਪ੍ਰਚੱਲਨ ਨੂੰ ਮੁੜ ਬਹਾਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਸਮੇਂ ਤੋਂ ਲੈ ਕੇ ਗੁਰੂ-ਘਰ ਦੇ ਅਨਿਨ ਸਿੱਖ ਸੇਵਕ ਭਾਈ ਨੱਥਾ ਸਿੰਘ, ਭਾਈ ਉਜਾਗਰ ਸਿੰਘ (ਘੜੂਆਂ) ਅਤੇ ਉਨ੍ਹਾਂ ਦੇ ਵਡੇਰਿਆਂ ਨੇ ਸਰਬਲੋਹ ਦੇ ਬਰਤਨ ਬਣਾਉਣ ਦੀ ਨਿਰੰਤਰਤਾ ਨੂੰ ਜਾਰੀ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਪਾਸੋਂ ਸਰਬਲੋਹ ਦੇ ਬਰਤਨ ਖ੍ਰੀਦ ਕਰਨ ਹਿਤ ਤਿੰਨ ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਸ. ਚਰਨਜੀਤ ਸਿੰਘ ਕਾਲੇਵਾਲ ਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਬਤੌਰ ਮੈਂਬਰ ਲਿਆ ਗਿਆ ਹੈ ਅਤੇ ਸ. ਅਵਤਾਰ ਸਿੰਘ ਸੈਂਪਲਾ ਸਕੱਤਰ ਨੂੰ ਇਸ ਸਬ-ਕਮੇਟੀ ਦਾ ਕੋ-ਆਰਡੀਨੇਟਰ ਬਣਾਇਆ ਗਿਆ ਹੈ।