ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

sਅੰਮ੍ਰਿਤਸਰ ੧੫ ਨਵੰਬਰ (        )- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਤਾਨੀਆ ਦੇ ਪਹਿਲੇ ਘੱਟ ਗਿਣਤੀ ਸਿੱਖ ਜੱਜ ਸ. ਮੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
 ਇਥੋਂ ਜਾਰੀ ਪ੍ਰੈਸ ਨੋਟ ‘ਚ ਉਨ੍ਹਾਂ ਕਿਹਾ ਕਿ ਸ. ਮੋਤਾ ਸਿੰਘ ਨੇ ਅੰਗਰੇਜ਼ੀ ਬੈਂਚ ਵਿੱਚ ਘੋੜੇ ਦੇ ਵਾਲਾਂ ਵਾਲੀ ਵਿਗ ਦੀ ਥਾਂ ਪੱਗੜੀ ਬੰਨ੍ਹਣ ਨੂੰ ਪ੍ਰਮੁੱਖਤਾ ਦੇ ਕੇ ਸਿੱਖੀ ਸਰੂਪ ਨੂੰ ਕਾਇਮ ਰੱਖਣ ਲਈ ਜੋ ਉਪਰਾਲੇ ਕੀਤੇ ਉਹ ਸਦਾ ਯਾਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ. ਮੋਤਾ ਸਿੰਘ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਚੋਟੀ ਦੇ ਸਿਵਲ ਪੁਰਸਕਾਰ ‘ਨਾਈਟ ਹੁੱਡ’ ਨਾਲ ਵੀ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸ. ਮੋਤਾ ਸਿੰਘ ਦੇ ਬਰਤਾਨੀਆ ਦੇ ਪਹਿਲੇ ਸਿੱਖ ਜੱਜ ਹੋਣ ਨਾਲ ਪੂਰੇ ਵਿਸ਼ਵ ਦੇ ਸਿੱਖ ਪੰਥ ਲਈ ਬੜੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਤੇ ਸਮੁੱਚੇ ਸਿੱਖ ਪੰਥ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।
 ਉਨ੍ਹਾਂ ਕਿਹਾ ਕਿ ਸ. ਮੋਤਾ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਤੇ ਨਿਆਂ ਪ੍ਰਣਾਲੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਸ. ਮੋਤਾ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।