** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, 14 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਸਿੱਖ ਮਸਲਿਆਂ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਲਿਖੇ ਪੱਤਰਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੀ ਪਿੰਡ ਭਾਈ ਰੂਪਾ, ਰਾਮਪੁਰਾ ਫੂਲ ਬਠਿੰਡਾ ਦੀ ਜ਼ਮੀਨ ‘ਤੇ ਕੀਤੇ ਜਾ ਰਹੇ ਜ਼ਬਰੀ ਕਬਜ਼ੇ ਅਤੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਸਬੰਧੀ ਤੋਂ ਜਾਣੂ ਕਰਾਉਣ ਅਤੇ ਭਾਈ ਕਾਹਨ ਸਿੰਘ ਨਾਭਾ ਦੇ ਮਹਾਨ ਕੋਸ਼ ਵਿਚ ਕੀਤੀ ਛੇੜਛਾੜ ਸਬੰਧੀ ਜ਼ਰੂਰੀ ਮੁਲਾਕਾਤ ਕਰਕੇ ਧਿਆਨ ਵਿਚ ਲਿਆਉਣ ਲਈ ਸਮਾਂ ਮੰਗਿਆ ਗਿਆ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੂੰ ਲਿਖੇ ਇੱਕ ਹੋਰ ਵੱਖਰੇ ਪੱਤਰ ਵਿਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲਿਖਿਆ ਕਿ ਅੱਜ ਗਿਆਰਾਂ ਦਿਨ ਬੀਤਣ ‘ਤੇ ਵੀ ਪਿੰਡ ਭਾਈ ਰੂਪਾ ਤਹਿਸੀਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਮੀਨ ਬੀਜਣ ਅਤੇ ਵਾਹੁਣ ਸਬੰਧੀ ਸਥਾਨਕ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ ‘ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀ ਸ਼ਹਿ ‘ਤੇ ਸਬੰਧਤ ਕੁਝ ਸਿਆਸੀ ਵਿਅਕਤੀ ਸ਼੍ਰੋਮਣੀ ਕਮੇਟੀ ਦੀ ਜ਼ਮੀਨ ਵਿਚ ਬੇਲੋੜੀ ਦਖਲਅੰਦਾਜ਼ੀ ਕਰਦਿਆਂ ਕੋਈ ਝਗੜਾ ਹੋ ਗਿਆ ਤਾਂ ਇਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।