ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੩ ਅਗਸਤ:-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬਟਾਲਾ ਦੇ ਮੁਹੱਲਾ ਸੰਤ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਵਾਪਰਦੀਆਂ ਅਜਿਹੀਆਂ ਹਿਰਦੇਵੇਦਕ ਘਟਨਾਵਾਂ ਲਈ ਪ੍ਰਬੰਧਕ ਕਮੇਟੀਆਂ ਹੀ ਜ਼ਿੰਮੇਵਾਰ ਹਨ। ਜੋ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸੰਜੀਦਗੀ ਨਾਲ ਯਤਨ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਣ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਦੇ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਦੇ ਮੈਨੇਜਰ ਸ. ਕੁਲਵੰਤ ਸਿੰਘ ਅਤੇ ਗੁਰਦੁਆਰਾ ਹੋਠੀਆਂ ਸਾਹਿਬ ਦੇ ਮੈਨੇਜਰ ਸ. ਮਨਜੀਤ ਸਿੰਘ ਨੂੰ ਮੌਕੇ ‘ਤੇ ਭੇਜਿਆ ਗਿਆ ਅਤੇ ਅਗਨ ਭੇਟ ਹੋਏ ਸਰੂਪ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਹੋਠੀਆਂ ਸਾਹਿਬ ਵਿਖੇ ਪਹੁੰਚਾ ਦਿੱਤਾ ਗਿਆ। ਉਨ੍ਹਾਂ ਇਕ ਵਾਰ ਫਿਰ ਸੰਗਤ ਅਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਚ ਬਿਜਲਈ ਉਪਕਰਨਾਂ ਦਾ ਨਿਰੀਖਣ ਕਰਵਾ ਕੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਨ।