** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

sਅੰਮ੍ਰਿਤਸਰ : ੨੩ ਨਵੰਬਰ (        ) ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਨਾ ਸਾਹਿਬ ਵਿਖੇ ਮਿਲੇ ਗੁਰਬਾਣੀ ਦੇ ਗੁਟਕੇ ਦੇ ਖਿਲਰੇ ਪੱਤਰਿਆਂ ਸਬੰਧੀ ਸਖ਼ਤ ਨੋਟਿਸ ਲਿਆ ਹੈ।
ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਕਿਸੇ ਸ਼ਰਾਰਤੀ ਦਿਮਾਗ ਦੀ ਉਪਜ ਹੈ ਜੋ ਸ਼ਾਂਤ ਹਾਲਾਤਾਂ ਨੂੰ ਲਾਂਬੂ ਲਾਉਣਾ ਚਾਹੁੰਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀ ਬਾਣੀ ਸਾਂਝੀ ਵਾਲਤਾ ਦਾ ਸੰਦੇਸ਼ ਦੇਂਦੀ ਹੈ ਤੇ ਇਹ ਸੰਦੇਸ਼ ਚਹੁੰ ਵਰਣਾ ਲਈ ਸਾਂਝਾ ਹੈ।ਉਨ੍ਹਾਂ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੂੰ ਕਿਹਾ ਕਿ ਉਹ ਇਸ ਸ਼ਰਮਨਾਕ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਏ।