ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

8-copyਅੰਮ੍ਰਿਤਸਰ : ੧ ਦਸੰਬਰ (        ) ਸ੍ਰ: ਰਣਜੀਤ ਸਿੰਘ ਸੰਗੋਜਲਾ ਵਾਈਸ ਪ੍ਰੈਜੀਡੈਂਟ ਕਮਿਊਨਿਟੀ ਕੌਂਸਲ ਪੁਲੀਸ ਨਿਊਯਾਰਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਦੇ ਨਾਲ ਮੰਗਲ ਸਿੰਘ ਨਾਗਰਾ ਸਟੇਟ ਪੁਲੀਸ ਨਿਊਯਾਰਕ ਵੀ ਮੌਜੂਦ ਸਨ। ਸ੍ਰ: ਸੰਗੋਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।
ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ. ਰਣਜੀਤ ਸਿੰਘ ਸੰਗੋਜਲਾ ਵਰਗੇ ਸਾਬਤ ਸੂਰਤ ਗੁਰਸਿੱਖ ਦਾ ਨਿਊਯਾਰਕ ਵਰਗੇ ਦੇਸ਼ ਦੇ ਪੁਲਿਸ ਵਿਭਾਗ ਅੰਦਰ ਉਚ ਅਹੁਦੇ ਤੇ ਪਹੁੰਚਣਾ ਸਮੁੱਚੀ ਕੌਮ ਲਈ ਮਾਣਮੱਤੀ ਪ੍ਰਾਪਤੀ ਹੈ, ਖਾਸ ਕਰਕੇ ਸਿੱਖ ਨੌਜਵਾਨ ਪੀੜੀ ਲਈ ਸ. ਸੰਗੋਜਲਾ ਇੱਕ ਰੋਲ ਮਾਡਲ ਸਾਬਤ ਹੋਣਗੇ।
ਸ੍ਰ: ਸੰਗੋਜਲਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦਾ ਘਰ ਹੈ ਤੇ ਏਥੇ ਆ ਕੇ ਮਨ ਨੂੰ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਅਸਥਾਨ ਪੁਰ ਪਾਵਨ ਪਵਿੱਤਰ ਬਾਣੀ ਦਾ ਪ੍ਰਵਾਹ ਹਰ ਸਮੇਂ ਚਲਦਾ ਹੈ ਜੋ ਮਨੁੱਖੀ ਹਿਰਦਿਆਂ ਨੂੰ ਠਾਰਦੀ ਹੈ। ਉਨ੍ਹਾਂ ਕਿਹਾ ਮੈਂ ਅੱਜ ਜੋ ਕੁਝ ਵੀ ਹਾਂ ਉਹ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਰਹਿਮਤ ਅਤੇ ਅਪਾਰ ਕਿਰਪਾ ਸਦਕਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਹਰਿਮੰਦਰ ਸਾਹਿਬ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਆਇਆ ਹਾਂ।
ਇਸ ਮੌਕੇ ਸ੍ਰ: ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ ਸਕੱਤਰ, ਸ੍ਰ: ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਨਿਜੀ ਸਕੱਤਰ, ਡਾ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ੍ਰ: ਦਲਮੇਘ ਸਿੰਘ ਸਾਬਕਾ ਸਕੱਤਰ ਤੇ ਪ੍ਰਿੰ: ਬਲਦੇਵ ਸਿੰਘ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਆਦਿ ਹਾਜ਼ਰ ਸਨ।