ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 2 ਅਕਤੂਬਰ (             )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਦਾ ਅੱਜ ਅਸਤੀਫਾ ਪ੍ਰਵਾਨ ਕਰ ਲਿਆ। ਉਨ•ਾਂ ਨੇ ਇਹ ਅਸਤੀਫਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਆਸ ‘ਤੇ ਪ੍ਰਵਾਨ ਕੀਤਾ। ਦੱਸਣਯੋਗ ਹੈ ਕਿ ਬੀਤੇ ਦਿਨਾਂ ਤੋਂ ਸੁੱਚਾ ਸਿੰਘ ਲੰਗਾਹ ਬਾਰੇ ਅਖਬਾਰਾਂ ਅਤੇ ਸ਼ੋਸ਼ਲ ਮੀਡੀਆ ਰਾਹੀਂ ਇਤਰਾਜ਼ਯੋਗ ਖਬਰਾਂ ਅਤੇ ਵੀਡੀਓ ਸਾਹਮਣੇ ਆਈਆਂ ਸਨ।

ਇਸੇ ਦੌਰਾਨ ਉਨ•ਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਗਿਆ ਅਸਤੀਫਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਾਵਨ ਕਰ ਲਿਆ ਗਿਆ।