ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

sਅੰਮ੍ਰਿਤਸਰ 6 ਦਸੰਬਰ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸ. ਸੁਖਵੀਰ ਸਿੰਘ ਭੋਤਨਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਸ. ਸੁਖਵੀਰ ਸਿੰਘ ਭੋਤਨਾ ਜੋ ਇੰਪਰੂਵਮੈਂਟ ਟਰੱਸਟ ਬਰਨਾਲਾ ਵਿੱਚ ਨੌਕਰੀ ਕਰਦੇ ਸਨ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਅਜੈਬ ਕੌਰ ਭੋਤਨਾ ਦੇ ਸਪੁੱਤਰ ਸਨ।ਸ. ਸੁਖਵੀਰ ਸਿੰਘ ਆਪਣੀ ਸੁਪਤਨੀ ਬੀਬੀ ਪਰਮਜੀਤ ਕੌਰ ਨਾਲ ਆਪਣੀ ਆਲਟੋ ਗੱਡੀ ਵਿੱਚ ਜਾ ਰਹੇ ਸਨ ਤਾਂ ਪਿੰਡ ਖੁੱਡੀ ਖੁਰਦ ਨੇੜੇ ੫ ਦਸੰਬਰ ਨੂੰ ਸ਼ਾਮ ੫.੩੦ ਵਜੇ ਇਨ੍ਹਾਂ ਦੀ ਗੱਡੀ ਸਾਹਮਣਿਓ ਆ ਰਹੀ ਬਲੈਰੋ ਗੱਡੀ ਨਾਲ ਟਕਰਾ ਗਈ।ਇਸ ਭਿਆਨਕ ਹਾਦਸੇ ਵਿੱਚ ਸ. ਸੁਖਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀ ਸੁਪਤਨੀ ਬੀਬੀ ਪਰਮਜੀਤ ਕੌਰ ਨੂੰ ਬੁਰੀ ਤਰ੍ਹਾਂ ਜ਼ਖਮੀ ਹਾਲਤ ਵਿੱਚ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਉਸ ਦੀ ਰਜ਼ਾ ਵਿੱਚ ਰਾਜੀ ਰਹਿਣ ਲਈ ਕਹਿੰਦਿਆਂ ਦੱਸਿਆ ਕਿ ਉਸ ਡਾਢੇ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਹੈ।ਪ੍ਰੋ. ਸਾਹਿਬ ਨੇ ਅਕਾਲ ਪੁਰਖ ਅੱਗੇ ਅਰਦਾਸ ਕਰਦਿਆਂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਬੀਬੀ ਪਰਮਜੀਤ ਕੌਰ ਦੀ ਤੰਦਰੁਸਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਕਾਮਨਾ ਕੀਤੀ।