ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

sਅੰਮ੍ਰਿਤਸਰ 25 ਨਵੰਬਰ (       ) ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੀ ਉੱਘੀ ਲੇਖਕਾ ਬੀਬੀ ਪ੍ਰਭਜੋਤ ਕੌਰ ਦਿੱਲੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਬੀਬੀ ਪ੍ਰਭਜੋਤ ਕੌਰ ਕਿਸੇ ਵੀ ਜਾਣ ਪਹਿਚਾਣ ਦੀ ਮੁਥਾਜ ਨਹੀਂ ਹਨ ਜਿਨ੍ਹਾਂ ਨੂੰ ਕਾਵਿ ਸੰਗ੍ਰਹਿ ‘ਪੱਬੀ’ ਕਰਕੇ ੧੯੬੪ ਵਿੱਚ ਸਾਹਿਤ ਅਕੈਡਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬੀਬੀ ਪ੍ਰਭਜੋਤ ਕੌਰ ਨੂੰ ਸਾਹਿਤ ਦੇ ਖੇਤਰ ਵਿੱਚ ਵੱਡਮੁੱਲੀਆਂ ਸੇਵਾਵਾਂ ਦੇਣ ਕਰਕੇ ਪਦਮਸ੍ਰੀ ਵਰਗੇ ਵਕਾਰੀ ਪੁਰਸਕਾਰ ਨਾਲ ਵੀ ਨਵਾਜਿਆ ਜਾ ਚੁੱਕਿਆ ਹੈ ਜੋ ਉਨ੍ਹਾਂ ਦੀ ਲੇਖਕਾ ਵਜੋਂ ਪਰਪੱਖਤਾ ਨੂੰ ਦਰਸਾਉਂਦੀ ਹੈ।ਬੀਬੀ ਪ੍ਰਭਜੋਤ ਕੌਰ ਦੇ ਦਿਹਾਂਤ ‘ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਬੀਬੀ ਪ੍ਰਭਜੋਤ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਤੇ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਅਰਦਾਸ ਹੈ ਅਕਾਲ ਪੁਰਖ ਬੀਬੀ ਪ੍ਰਭਜੋਤ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।