ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਐਤਵਾਰ, ੫ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੮ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਸੁੰਦਰ ਜਲੌ

ਅੰਮ੍ਰਿਤਸਰ, 20 ਅਪ੍ਰੈਲ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋ ਸਜਾਏ ਗਏ।ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ਼ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿੱਚ ਆਖਿਆ ਹੈ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ।