** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **


ਅੰਮ੍ਰਿਤਸਰ 15 ਜੂਨ –
ਬੀਤੇ ਦਿਨੀਂ ਸਮਾਜ ਸੇਵੀ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਹਿਤ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ ਸਾਲਾਨਾ ਪ੍ਰਭਾਵਸ਼ਾਲੀ ਇਕੱਤਰਤਾ ਦੌਰਾਨ ਪੰਜਾਬ ਦੇ ਗਵਰਨਰ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਸੰਸਥਾ ਵੱਲੋਂ ਕੀਤੇ ਗਏ ਮਨੁੱਖੀ ਸੇਵਾ ਕਾਰਜਾਂ ਬਦਲੇ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਰੈਡ ਕਰਾਸ ਗਤੀਵਿਧੀਆ ਅਤੇ ਇਸ ਵੱਲੋਂ ਸਮੇਂ-ਸਮੇਂ ਤੇ ਆਯੋਜਿਤ ਕੀਤੇ ਗਏ ਸਮਾਰੋਹਾਂ/ਕੈਂਪਾਂ ਆਦਿ ਦੀ ਸਫਲਤਾ ਲਈ ਪਾਏ ਗਏ ਵੱਡਮੁੱਲੇ ਯੋਗਦਾਨ ਬਦਲੇ ਵੱਖ-ਵੱਖ ਸੰਸਥਾਵਾਂ ਤੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।ਇਸੇ ਕੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸਤੰਬਰ ਮਹੀਨੇ ਯੂਥ ਰੈਡ ਕਰਾਸ ਦਿਵਸ ਮਨਾਉਣ ਅਤੇ ਦੋ ਐਂਬੂਲੈਂਸ ਗੱਡੀਆਂ ਸਟੇਟ ਰੈਡ ਕਰਾਸ ਨੂੰ ਦਾਨ ਵਜੋਂ ਦੇਣ ਹਿਤ ਪਾਏ ਯੋਗਦਾਨ ਲਈ ਸੰਸਥਾ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਮਾਨਯੋਗ ਗਵਰਨਰ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੇ ਸਨਮਾਨਿਤ ਕੀਤਾ ਹੈ।

ਇਸ ਮੌਕੇ ਸ. ਅਵਤਾਰ ਸਿੰਘ ਸਕੱਤਰ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ੍ਰੀ ਸੀ ਜੀ ਤਲਵਾੜ ਸਟੇਜ ਸੈਕਟਰੀ ਇੰਡੀਅਨ ਰੈਡ ਕਰਾਸ ਸੁਸਾਇਟੀ, ਕੇ ਕੇ ਸੈਣੀ ਸੀਨੀਅਰ ਫੀਲਡ ਅਫਸਰ, ਸ. ਜਗਜੀਤ ਸਿੰਘ ਮੈਂਬਰ ਰੈਡ ਕਰਾਸ ਸੁਸਾਇਟੀ ਤੋਂ ਇਲਾਵਾ ੧੨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀ ਮੌਜੂਦ ਸਨ।