ਅੰਮ੍ਰਿਤਸਰ, ੪ ਜੁਲਾਈ ( )- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪੰਜਾਬ ਪ੍ਰਚਾਰ ਇੰਚਾਰਜ ਸ. ਬਹਾਲ ਸਿੰਘ ਦੀ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਦੇ ਅੱਜ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਸਮੂਹ ਸਟਾਫ਼ ਵੱਲੋਂ ਸ. ਬਹਾਲ ਸਿੰਘ ਨਾਲ ਅਫ਼ਸੋਸ ਪ੍ਰਗਟਾਇਆ। ਮਾਤਾ ਸਵਿੰਦਰ ਕੌਰ ਦੇ ਅੱਜ ਅਕਾਲ ਚਲਾਣਾ ਕਰ ਜਾਣ ‘ਤੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਦੇ ਐਡੀਸ਼ਨ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਅਧਿਕਾਰੀਆਂ, ਕਰਮਚਾਰੀਆਂ ਹਾਜ਼ਰੀ ਭਰੀ। ਇਸ ਮੌਕੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ, ਸ. ਜਗਜੀਤ ਸਿੰਘ ਜੱਗੀ, ਸ. ਸਕੱਤਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ ਆਦਿ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਸਟਾਫ਼ ਨੇ ਸ. ਬਹਾਲ ਸਿੰਘ ਦੀ ਮਾਤਾ ਦੇ ਅਕਾਲ ਚਲਾਣਾ ਕਰ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।