** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ 8 ਮਈ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜ ਚਿੜੀ ਵਿਖੇ ਸਥਿਤ ਯਾਦਗਾਰ ਦੀ ਸਾਂਭ-ਸੰਭਾਲ ਵੱਲ ਪੰਜਾਬ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਸੰਗਤ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਪਤ ਰਿਪੋਰਟ ਅਨੁਸਾਰ ਇਸ ਯਾਦਗਾਰ ਵਿਖੇ ਆਉਣ ਵਾਲੀ ਸੰਗਤ ਲਈ ਕੁਝ ਜ਼ਰੂਰੀ ਲੋੜਾਂ ਦੀ ਅਣਹੋਂਦ ਹੈ। ਪ੍ਰੋ: ਬਡੂੰਗਰ ਨੇ ਆਖਿਆ ਕਿ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਵਿਸ਼ੇਸ਼ ਮਹੱਤਵ ਰੱਖਦੀਆਂ ਹਨ, ਜਿਨ੍ਹਾਂ ਤੋਂ ਸੰਗਤ ਨੂੰ ਪ੍ਰੇਰਨਾ ਮਿਲਦੀ ਹੈ। ਪੰਜਾਬ ਦੀ ਅਕਾਲੀ ਸਰਕਾਰ ਵੱਲੋਂ ਵੱਖ-ਵੱਖ ਯਾਦਗਾਰਾਂ ਦੀ ਉਸਾਰੀ ਦਾ ਵਡਮੁੱਲਾ ਉਪਰਾਲਾ ਕੀਤਾ ਗਿਆ ਸੀ ਜੋ ਸੰਗਤਾਂ ਨੂੰ ਵਿਰਾਸਤ ਨਾਲ ਜੋੜਨ ਵਿਚ ਸਹਾਈ ਹੋ ਰਹੀਆਂ ਹਨ। ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਨ੍ਹਾਂ ਯਾਦਗਾਰਾਂ ਦੇ ਰੱਖ-ਰਖਾਵ ਵੱਲ ਵਿਸ਼ੇਸ਼ ਤਵੱਜੋਂ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜਚਿੜੀ ਵਿਖੇ ਪੰਜਾਬ ਦੀ ਅਕਾਲੀ ਸਰਕਾਰ ਵੱਲੋਂ ਬਣਾਈ ਗਈ ਯਾਦਗਾਰ ਸਰਹਿੰਦ ਫਤਹਿ ਦੇ ਲਾਸਾਨੀ ਇਤਿਹਾਸ ਨੂੰ ਰੂਪਮਾਨ ਕਰਦੀ ਹੈ। ਪ੍ਰੋ: ਬਡੂੰਗਰ ਨੇ ਆਖਿਆ ਕਿ ਸਰਹਿੰਦ ਫਤਹਿ ਦਿਵਸ ੧੨ ਤੋਂ ੧੪ ਮਈ ਤਕ ਸਿੱਖ ਸੰਗਤ ਵੱਲੋਂ ਵਿਸ਼ਾਲ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਤਹਿਤ ੧੨ ਮਈ ਨੂੰ ਗੁਰਦੁਆਰਾ ਸਾਹਿਬ ਚੱਪੜ ਚਿੜੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤਕ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਲਈ ਸੰਗਤ ਦੀ ਆਮਦ ਦੇ ਮੱਦੇਨਜ਼ਰ ਯਾਦਗਾਰ ਵਿਖੇ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਟੂਰਿਜ਼ਮ ਵਿਭਾਗ ਨੂੰ ਆਪਣੀ ਜ਼ਿੰਮੇਵਾਰ ਸਮਝਦਿਆਂ ਕਾਰਵਾਈ ਕਰਨੀ ਚਾਹੀਦੀ ਹੈ।