ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੧ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਡੇਰਾ ਸਿਰਸਾ ਮੁਖੀ ‘ਤੇ ਚੱਲ ਰਹੇ ਬਲਾਤਕਾਰ ਕੇਸ ਸਬੰਧੀ ਫੈਸਲੇ ਤੋਂ ਪਹਿਲਾਂ ਪੰਜਾਬ ਵਿਚ ਬਣਾਏ ਜਾ ਰਹੇ ਦਹਿਸ਼ਤ ਵਾਲੇ ਮਾਹੌਲ ਨੂੰ ਇਕ ਸੋਚੀ ਸਮਝੀ ਚਾਲ ਦਾ ਹਿੱਸਾ ਦੱਸਦਿਆਂ ਕਿਹਾ ਕਿ ਪਤਾ ਨਹੀਂ ਕਿਉਂ ਇੱਕ ਕਥਿਤ ਕੁਕਰਮੀ ਦੀ ਸਜ਼ਾ ਨੂੰ ਜਾਣਬੁੱਝ ਕੇ ਟਕਰਾਅ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਦੇ ਕੇਸ ਨਾਲ ਜੋੜ ਕੇ ਪੰਜਾਬ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ-ਥਾਂ ‘ਤੇ ਚੈਕਿੰਗ ਅਤੇ ਪੁੱਛਗਿਛ ਪੰਜਾਬ ਦੇ ਲੋਕਾਂ ਵਿਚ ਸਹਿਮ ਪੈਦਾ ਕਰ ਰਹੀ ਹੈ।
ਭਾਈ ਚਾਵਲਾ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਤੇ ਬਲਾਤਕਾਰ ਜਿਹੇ ਕੁਕਰਮ ਦੇ ਨਾਲ-ਨਾਲ ਸਬੰਧਤ ਗਵਾਹਾਂ ਦੀ ਹੱਤਿਆ ਕਰਵਾਉਣ ਦਾ ਵੀ ਦੋਸ਼ ਹੈ, ਜਿਸ ਆਧਾਰ ‘ਤੇ ਅਦਾਲਤ ਵੱਲੋਂ ਇਸ ਵਿਰੁੱਧ ਮੁਕੱਦਮਾ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਵੀ ਧਿਆਨ ਵਿਚ ਰੱਖੀ ਜਾਣੀ ਚਾਹੀਦੀ ਹੈ ਕਿ ਇਸ ‘ਤੇ ਚੱਲ ਰਹੇ ਕੇਸਾਂ ਨੂੰ ਉਠਾਉਣ ਵਾਲੇ ਵੀ ਇਸ ਦੇ ਪੈਰੋਕਾਰ ਅਤੇ ਡੇਰਾ ਸਮਰਥਕ ਹੀ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਅਮੀਰ ਕਦਰਾਂ ਕੀਮਤਾਂ ਦੇ ਧਾਰਨੀ ਹਨ, ਜੋ ਅਜਿਹੇ ਬਦਚਲਣ ਲੋਕਾਂ ਨੂੰ ਸਜਾ ਮਿਲਣ ‘ਤੇ ਕਦੇ ਵੀ ਉਤੇਜਤ ਨਹੀਂ ਹੋਣਗੇ। ਪੰਜਾਬ ਦੇ ਲੋਕ ਇਖਲਾਕ ਵਿਹੂਣੇ ਲੋਕਾਂ ਨੂੰ ਕੋਈ ਮਾਨਤਾ ਨਹੀਂ ਦਿੰਦੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਡੇਰਾ ਸਮਰਥਕਾਂ ਵੱਲੋਂ ਸ਼ਰੇਆਮ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਨੋਟਿਸ ਲੈਂਦਿਆਂ ਅਜਿਹੇ ਲੋਕਾਂ ਨੂੰ ਤੁਰੰਤ ਗ੍ਰਿਫਤਾਰ ਕਰੇ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਹੋਣੋ ਰੋਕਿਆ ਜਾ ਸਕੇ।