ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸੰਗਤਾਂ ਨੇ ਫਿਲਮ ਦਾ ਪੁਰਜ਼ੋਰ ਵਿਰੋਧ ਕਰਕੇ ਕੌਮੀ ਇੱਕਜੁਟਤਾ ਦਿਖਾਈ –ਭਾਈ ਲੌਂਗੋਵਾਲ

ਅੰਮ੍ਰਿਤਸਰ, 13 ਅਪ੍ਰੈਲ- ਵਿਵਾਦ ਗ੍ਰਸਤ ਫਿਲਮ ਨਾਨਕ ਸ਼ਾਹ ਫਕੀਰ ਜਾਰੀ ਕੀਤੇ ਜਾਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸਮੇਤ ਇਸ ਨਾਲ ਸਬੰਧਤ ਸਾਰੇ ਅਦਾਰੇ ਬੰਦ ਰਹੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਵੱਲੋਂ ਕਾਲੀਆਂ ਦਸਤਾਰਾਂ ਅਤੇ ਦਸਤਾਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਦਾ ਪ੍ਰਗਟਾਵਾ ਵੀ ਕੀਤਾ ਗਿਆ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਸਿੱਖਾਂ ਦੇ ਸਰਵ ਉਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸੰਗਤਾਂ ਨੇ ਫਿਲਮ ਨਾਨਕ ਸ਼ਾਹ ਫਕੀਰ ਦਾ ਪੁਰਜੋਰ ਵਿਰੋਧ ਕਰਕੇ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸੰਗਤਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅੱਗੋਂ ਵੀ ਇਸੇ ਤਰ੍ਹਾਂ ਹੀ ਫਿਲਮ ਦਾ ਸ਼ਾਤਮਈ ਢੰਗ ਨਾਲ ਵਿਰੋਧ ਜਾਰੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਮੁਕੰਮਲ ਤੌਰ ਤੇ ਫਿਲਮ ਵਾਪਸ ਨਹੀਂ ਲੈ ਲਈ ਜਾਂਦੀ ਉਨੀ ਦੇਰ ਤਕ ਸੰਗਤ ਦਾ ਰੋਸ ਸ਼ਾਂਤ ਨਹੀਂ ਹੋਵੇਗਾ।