ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 15 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਔਰਤ ਵੱਲੋਂ ਧੋਬੀਆਣਾ ਬਸਤੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ ’ਤੇ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੀ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਵਿਖੇ ਨਿਗਰਾਨੀ ਦੇ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ। ਭਾਈ ਲੌਂਗੋਵਾਲ ਕਿਹਾ ਕਿ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।