ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਲਿੰਕ ਸਥਾਪਿਤ ਹੋਵੇ
ਅੰਮ੍ਰਿਤਸਰ : 25 ਫਰਵਰੀ ( ) ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸ੍ਰ: ਦਿਲਜੀਤ ਸਿੰਘ ਬੇਦੀ ਨੇ ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਤਾਨੀਆਂ ਦੇ ਆਰਮਡ ਫੋਰਸ ਮੰਤਰੀ ਮਾਰਕ ਫਰੈਂਕੋਜ ਵੱਲੋਂ ਚੀਫ਼ ਆਫ਼ ਜਨਰਲ ਸਟਾਫ਼ ਨੂੰ ਸਿੱਖ ਰੈਜੀਮੈਂਟ ਸਥਾਪਿਤ ਕਰਨ ਬਾਰੇ ਦਿੱਤੇ ਸੁਝਾਅ ਦਾ ਸਵਾਗਤ ਕੀਤਾ ਹੈ ਅਤੇ ਚੀਫ਼ ਆਫ਼ ਜਨਰਲ ਸਟਾਫ਼ ਤੋਂ ਆਸ ਪ੍ਰਗਟਾਈ ਹੈ ਕਿ ਉਹ ਸਿੱਖ ਰੈਜੀਮੈਂਟ ਲਈ ਹਾਂ ਪੱਖੀ ਹੁੰਗਾਰਾ ਭਰਨਗੇ। ਉਨ੍ਹਾਂ ਕਿਹਾ ਕਿ ਪਹਿਲੀ ਤੇ ਦੂਜੀ ਸੰਸਾਰ ਜੰਗ ਵੇਲੇ ਸਿੱਖਾਂ ਤੇ ਅਧਾਰਿਤ ਸਿੱਖ ਰੈਜੀਮੈਂਟ ਨੇ ਸਲਾਹੁਣ ਯੋਗ ਭੂਮਿਕਾ ਨਿਭਾਈ ਸੀ ਅਤੇ ਮੋਹਰੀ ਹੋ ਕੇ ਜੰਗ ਲੜੀ ਸੀ। ਉਨ੍ਹਾਂ ਕਿਹਾ ਕਿ ਬਰਤਾਨੀਆਂ ‘ਚ ਹੀ ਨਹੀਂ ਬਲਕਿ ਜਿਸ ਕਿਸੇ ਦੇਸ਼ ਵਿੱਚ ਸਿੱਖਾਂ ਦੀ ਵਸੋਂ ਵਧੇਰੇ ਹੈ ਓਥੇ ਹੀ ਸਿੱਖਾਂ ਨੂੰ ਫੌਜ ਵਿੱਚ ਵਿਸ਼ੇਸ਼ ਥਾਂ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਦੇਸ਼ ਵਿੱਚ ਵੀ ਵਸ ਰਹੇ ਹਨ ਉਸ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਤਰੱਕੀ ਲਈ ਉਨ੍ਹਾਂ ਨੇ ਸਲਾਹੁਣ ਯੋਗ ਹਿੱਸਾ ਪਾਇਆ ਹੈ। ਇਸ ਲਈ ਸਿੱਖਾਂ ਨੂੰ ਸਨਮਾਨ ਯੋਗ ਪਦਵੀਆਂ ਤੇ ਥਾਂ ਦੇਣੀ ਚਾਹੀਦੀ ਹੈ।
ਸ੍ਰ: ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਰੇਲ ਲਿੰਕ ਸਥਾਪਿਤ ਕਰਨ ਦੀ ਮੰਗ ਕੀਤੀ ਹੈ। aੁਨ੍ਹਾਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਸਬੰਧੀ ਜਥੇਦਾਰ ਅਵਤਾਰ ਸਿੰਘ ਕੇਂਦਰੀ ਰੇਲ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਨੂੰ ਪੱਤਰ ਵੀ ਲਿਖਣਗੇ ਤੇ ਅਕਾਲੀ ਦਲ ਦੇ ਪਾਰਲੀਮੈਂਟ ਮੈਂਬਰਾਂ ਨੂੰ ਵੀ ਇਸ ਮੁੱਦੇ ਲਈ ਕੇਂਦਰ ਸਰਕਾਰ ਤੇ ਦਬਾਅ ਬਨਾਉਣ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਮਈ ੨੦੧੫ ‘ਚ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਤੇ ੩੫੦ ਸਾਲਾ ਸਮਾਗਮਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਸੰਗਤਾਂ ਦੇ ਸਹਿਯੋਗ ਸਦਕਾ ਪੂਰੇ ਜਾਹੋ ਜਲਾਲ ਤੇ ਚੜ੍ਹਦੀ ਕਲਾ ਦੀ ਭਾਵਨਾ ਨਾਲ ਮਨਾਇਆ ਜਾਵੇਗਾ, ਜਿਨ੍ਹਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ।