ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 23 ਦਸੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਵਿਧਾਇਕ ਬਾਬਾ ਅਜੀਤ ਸਿੰਘ ਪਰਿਵਾਰ ਵਿਛੋੜਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਜੀਤ ਸਿੰਘ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਜਿਥੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੀ ਸੇਵਾ ਕਰਵਾਈ, ਉਥੇ ਹੀ ਹੋਰ ਗੁਰਦੁਆਰਾ ਸਾਹਿਬਾਨ ਅੰਦਰ ਸੇਵਾਵਾਂ ਕਰਵਾਈਆਂ ਅਤੇ ਇਲਾਕੇ ਵਿਚ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ ਵੀ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਅਜੀਤ ਸਿੰਘ ਨਿਸ਼ਕਾਮ ਸੇਵਕ ਸਨ, ਜੋ ਹਮੇਸ਼ਾ ਹੀ ਪੰਥ ਦੀ ਚੜ੍ਹਦੀ ਕਲਾ ਲਈ ਤੱਤਪਰ ਰਹੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ ਨੇ ਵੀ ਬਾਬਾ ਅਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।