ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਅੰਮ੍ਰਿਤਸਰ, 23 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਜੈਬ ਸਿੰਘ ਮੱਖਣ ਵਿੰਡੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਅਜੈਬ ਸਿੰਘ ਦਾ ਕਾਰ ਸੇਵਾ ਕਾਰਜਾਂ ਵਿਚ ਵੱਡਾ ਯੋਗਦਾਨ ਰਿਹਾ ਹੈ। ਇਨ੍ਹਾਂ ਨੇ ਗੁਰੂ ਘਰਾਂ ਦੀਆਂ ਸੇਵਾਵਾਂ ਵਿਚ ਵੱਡੇ ਕਾਰਜ ਕੀਤੇ ਹਨ। ਐਡਵੋਕੇਟ ਧਾਮੀ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਬਾਬਾ ਅਜੈਬ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਬਾਬਾ ਅਜੈਬ ਸਿੰਘ ਮੱਖਣਵਿੰਡੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।