ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਵੀਰਵਾਰ, ੧੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧ ਮਈ, ੨੦੨੫ (ਅੰਗ: ੬੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 15 ਨਵੰਬਰ- ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਦੂਰ-ਦੁਰੇਡਿਓਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਇਸ ਸਬੰਧ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ। ਸਿੰਘ ਸਾਹਿਬ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂੰ ਕਰਵਾਇਆ ਅਤੇ ਕਵੀ ਦਰਬਾਰ ਦੌਰਾਨ ਹਾਜ਼ਰ ਕਵੀਆਂ ਨੇ ਹਾਜ਼ਰੀ ਭਰੀ।
ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਹੀ ਬਾਅਦ ਦੁਪਹਿਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਮਨਪ੍ਰੀਤ ਸਿੰਘ ਕਾਨ੍ਹਪੁਰੀ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਮਨਿੰਦਰ ਸਿੰਘ ਸ੍ਰੀਨਗਰ, ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਹਰਵਿੰਦਰ ਸਿੰਘ ਜੀ ਲਿਟਲ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਬੀਬੀ ਮਹਿਕਪ੍ਰੀਤ ਕੌਰ, ਬੀਬੀ ਕਵਲਜੀਤ ਕੌਰ ਜੀ ਕੀਰਤਨੀ ਜਥਾ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਗੁਰਮਤਿ ਸੰਗੀਤ ਵਿਦਿਆਲਾ ਮੀਰਾਂਕੋਟ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਸਵੇਰੇ ਸ. ਜਗਜੀਤ ਸਿੰਘ ਸਵੀਟੀ ਸੇਵਕ ਜਥਾ ਕੜਾਹਿ ਪ੍ਰਸ਼ਾਦਿ ਵੱਲੋਂ ਸਵੇਰੇ ੧੦:੦੦ ਵਜੇ ਤੋਂ ਲੈ ਕੇ ਸ਼ਾਮ ੪:੦੦ ਵਜੇ ਤੱਕ ਖੂਨਦਾਨ ਕੈਂਪ ਵੀ ਲਗਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮਨਜਿੰਦਰ ਸਿੰਘ ਮੰਡ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਸੁਖਰਾਜ ਸਿੰਘ ਤੇ ਸ. ਦਰਸ਼ਨ ਸਿੰਘ, ਸ. ਅਮਰਬੀਰ ਸਿੰਘ ਢੋਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।