450 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ
ਅੰਮ੍ਰਿਤਸਰ 28 ਜਨਵਰੀ ( ) – ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ, ਕਹਿਣੀ ਤੇ ਕਥਨੀ ਦੇ ਸੂਰੇ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਨਤਮਸਤਿਕ ਹੋ ਕੇ ਬਾਬਾ ਜੀ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਤੋਂ ਆਏ ਮੁਖਵਾਕ ਦੀ ਕਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕੀਤੀ।
ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਪਾਸੋਂ ੪੫੦ ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ।ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਵਿੱਚ ਸ. ਕੁਲਵੰਤ ਸਿੰਘ ਕੋਮਲ ਪੱਟੀ, ਸ. ਗੁਰਬਚਨ ਸਿੰਘ ਖੇਮਕਰਨੀ, ਸ. ਅਜੀਤ ਸਿੰਘ ਰਤਨ, ਸ. ਰਣਜੀਤ ਸਿੰਘ ਰਾਣਾ, ਸ. ਸਤਬੀਰ ਸਿੰਘ ਸ਼ਾਨ, ਸ. ਪਿਆਰਾ ਸਿੰਘ ਯਾਚਕ, ਸ. ਤਰਲੋਕ ਸਿੰਘ ਦੀਵਾਨਾ, ਸ. ਕੁਲਦੀਪ ਸਿੰਘ ਨਿਰਵਲ, ਸ. ਸੁਲੱਖਣ ਸਿੰਘ ਜੰਮੂ, ਸ. ਅਵਤਾਰ ਸਿੰਘ ਤਾਰੀ, ਸ. ਪੂਰਨ ਸਿੰਘ ਅਰਸ਼ੀ, ਸ. ਸਰਬਜੀਤ ਸਿੰਘ ਵਡਾਲੀ, ਸ. ਅਜੈਬ ਸਿੰਘ ਸੁਲਤਾਨਵਿੰਡ, ਸ. ਸਕੱਤਰ ਸਿੰਘ ਪੰਡੋਰੀ, ਬੀਬੀ ਮਨਜੀਤ ਕੌਰ ਪਹੂਵਿੰਡ ਤੇ ਬੀਬੀ ਚਰਨਜੀਤ ਕੌਰ ਆਦਿ ਕਵੀਆਂ ਨੇ ਬਾਬਾ ਜੀ ਦੇ ਜੀਵਨ ‘ਤੇ ਚਾਨਣਾ ਪਾਇਆ।ਸਮਾਗਮ ਵਿੱਚ ਸ਼ਾਮਲ ਕਵੀਆਂ ਨੂੰ ਸ. ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਸਨਮਾਨਿਤ ਕੀਤਾ।
ਗੁਰਮਤਿ ਸਮਾਗਮ ਵਿੱਚ ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਅਮਰਜੀਤ ਸਿੰਘ ਪਟਿਆਲਾ, ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਸਤਿੰਦਰਪਾਲ ਸਿੰਘ ਜਗਾਧਰੀ, ਭਾਈ ਹਰਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ, ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਕਥਾਵਾਚਕ ਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਨੇ ਬੀਰ-ਰਸੀ ਵਾਰਾਂ, ਕਥਾ ਵਿਖਿਆਨ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਰਾਤ ਨੂੰ ਦੀਪਮਾਲਾ ਕੀਤੀ ਗਈ ਤੇ ਰਹਰਾਸਿ ਸਾਹਿਬ ਦੀ ਸਮਾਪਤੀ ਉਪਰੰਤ ਆਤਿਸ਼ਬਾਜੀ ਵੀ ਚਲਾਈ ਗਈ।
ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ. ਮਨਜਿੰਦਰ ਸਿੰਘ ਮੰਡ ਮੈਨੇਜਰ ਤੇ ਸ. ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੇ ਸ. ਮਹਿੰਦਰ ਸਿੰਘ ਮੀਤ ਸਕੱਤਰ ਆਦਿ ਹਾਜ਼ਰ ਸਨ।