ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ : 3 ਅਪ੍ਰੈਲ (        ) ਸਿਰਹਾਲੀ ਕਾਰਸੇਵਾ ਮੁਖੀ ਬਾਬਾ ਸੁੱਖਾ ਸਿੰਘ ਜੀ ਨੇ ਬੰਗਲਾ ਦੇਸ਼ ਸਥਿਤ ਗੁਰਧਾਮਾਂ ਦਾ ਉਲੇਖ ਕਰਦਿਆਂ ਕੁਝ ਬਿਆਨ ਜਾਰੀ ਕੀਤੇ ਹਨ। ਉਨ੍ਹਾਂ ਇੱਕ ਗੁਰੂ ਘਰ ਤੋਂ ਪਵਿੱਤਰ ਬੀੜ ਚੁੱਕਣ ਦੀ ਗੱਲ ਕਹੀ ਹੈ ਜਿਸ ਦੀ ਭਰੋਸੇਦਾਇਕ ਪੁਸ਼ਟੀ ਉਹ ਨਹੀਂ ਕਰ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਟਗਾਵਾ ਸ੍ਰ: ਰਾਜਿੰਦਰ ਸਿੰਘ ਮਹਿਤਾ ਮੈਂਬਰ ਅੰਤ੍ਰਿੰਗ ਕਮੇਟੀ ਨੇ ਕੀਤਾ।

ਉਨ੍ਹਾਂ ਕਿਹਾ ਕਿ ਬਾਬਾ ਸੁੱਖਾ ਸਿੰਘ ਨੇ ਬਿਨਾ ਕਿਸੇ ਸਪਸ਼ਟੀਕਰਨ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਖਲ ਦੀ ਗੱਲ ਕਹੀ ਹੈ। ਉਨ੍ਹਾਂ ਜਾਣਕਾਰੀ ਦੇਂਦਿਆਂ ਦੱਸਿਆ ਜਮੀਨੀ ਹਕੀਕਤ ਇਹ ਹੈ ਕਿ ਬਾਬਾ ਸੁੱਖਾ ਸਿੰਘ ਜੀ ਦੁਆਰਾ ਬੰਗਲਾ ਦੇਸ਼ ਨਿਯੁਕਤ ਗ੍ਰੰਥੀ ਸਿੰਘ ਪੂਰੀ ਤਰ੍ਹਾਂ ਅਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਬੰਗਲਾ ਦੇਸ਼ ਸਰਕਾਰ ਵੱਲੋਂ ਪੰਜ ਗ੍ਰੰਥੀ ਸਿੰਘਾਂ ਵਾਸਤੇ ਮਿਸ਼ਨਰੀ ਵੀਜੇ ਦਿੱਤੇ ਗਏ ਸਨ, ਪਰ ਉਸ ਦੀ ਸਹੀ ਢੰਗ ਨਾਲ ਵਰਤੋਂ ਨਾ ਹੋਣ ਕਾਰਣ ਮਿਸ਼ਨਰੀ ਵੀਜੇ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਗ੍ਰੰਥੀ ਸਿੰਘ ਇਸ ਵਕਤ ਟੂਰਿਜ਼ਮ ਵੀਜੇ ਅਧੀਨ ਬੰਗਲਾ ਦੇਸ਼ ਸਥਿਤ ਗੁਰਧਾਮਾਂ ਦੀ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਗਿਆਨੀ ਪਿਆਰਾ ਸਿੰਘ ਜੋ ਕਾਫੀ ਸਮੇਂ ਤੋਂ ਨਾਨਕਸ਼ਾਹੀ ਗੁਰਦੁਆਰਾ ਢਾਕਾ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾ ਰਹੇ ਹਨ ਉਨ੍ਹਾਂ ਨੂੰ ਅਚਾਨਕ ਭਾਰਤ ਵਾਪਸ ਭੇਜ ਦਿੱਤਾ ਗਿਆ ਅਤੇ ਪਿਛਲੇ ਕਾਫੀ ਸਮੇਂ ਤੋਂ ਕੋਈ ਕੀਰਤਨ ਸੇਵਾ ਨਿਭਾਉਣ ਵਾਲਾ ਸਿੰਘ ਨਿਯੁਕਤ ਨਹੀਂ ਕੀਤਾ ਗਿਆ। ਜਿਸਦਾ ਬੰਗਲਾ ਦੇਸ਼ ਦੀ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੇਵਾਦਾਰ ਵੀਰ ਸਿੰਘ ਆਪਣੇ ਨਿਜੀ ਕੰਮਾਂ ਵਾਸਤੇ 15/20 ਦਿਨ੍ਹਾਂ ਦੀ ਛੁੱਟੀ ਲੈ ਕੇ ਭਾਰਤ ਗਏ ਸਨ। ਉਨ੍ਹੀਂ ਦਿਨੀ ਚਿੱਟਾਗਾਂਗ ਦੇ ਦੋਨਾਂ ਗੁਰਦੁਆਰਿਆਂ ਦੀ ਸੇਵਾ ਲਈ ਕੋਈ ਗ੍ਰੰਥੀ ਸਿੰਘ ਹਾਜਰ ਨਹੀਂ ਸੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੌਜੂਦਾ ਪ੍ਰਸਥਿਤੀਆਂ ਵਿੱਚ ਮੈਂ ਸ੍ਰ: ਭੂਪਿੰਦਰਪਾਲ ਸਿੰਘ ਗਿੱਲ (ਪ੍ਰਧਾਨ,, ਜ਼ਿਲ੍ਹਾ ਜੱਜ ਚਿੱਟਾਗਾਂਗ ਦੁਆਰਾ ਨਿਯੁਕਤ ਗੁਰਦੁਆਰਾ ਮੈਨੇਜਮੈਂਟ ਕਮੇਟੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੰਗਲਾ ਦੇਸ਼ ਦੀ ਸਿੱਖ ਸੰਗਤ ਵੱਲੋਂ ਉਚੇਚੇ ਤੌਰ ਤੇ ਸਹਿਯੋਗ ਦੀ ਅਪੀਲ ਕਰਨੀ ਚਾਹਵਾਂਗਾ। ਉਨ੍ਹਾਂ ਬਾਬਾ ਸੁੱਖਾ ਸਿੰਘ ਜੀ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਸਮੇਂ ਤੱਥ ਰਹਿਤ ਬਿਆਨਬਾਜੀ ਨਾ ਕਰਨ।