ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

5.12.15---ਅੰਮ੍ਰਿਤਸਰ 5 ਦਸੰਬਰ (        ) ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦੇ  ਕੀਰਤਨ ਦਾ ਅਨੰਦ ਮਾਣਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  ਨਤਮਸਤਿਕ ਹੋਣ ਉਪਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ਤੇ ਸ. ਮਨਜੀਤ ਸਿੰਘ ਸਕੱਤਰ ਨੇ ਉਨ੍ਹਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਪੁਸਤਕ ਦੇ ਕੇ ਸਨਮਾਨਿਤ ਕੀਤਾ।
ਪ੍ਰੈੱਸ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਸਥਾ ਦਾ ਕੇਂਦਰ ਹੈ ਤੇ ਇਥੇ ਆ ਕੇ ਮਨ ਨੂੰ ਅਜੀਬ ਜਿਹਾ ਸਕੂਨ ਮਿਲਦਾ ਹੈ।ਉਨ੍ਹਾਂ ਕਿਹਾ ਕਿ ਮੈਂ ਹਰ ਸਾਲ ਦੋ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਂਦਾ ਹਾਂ ਤੇ ਇਥੋਂ ਮੂੰਹੋਂ ਮੰਗੀਆਂ ਮੁਰਾਦਾਂ ਪਾ ਕੇ ਜਾਂਦਾ ਹਾਂ।
ਇਸ ਮੌਕੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਪਲਵਿੰਦਰ ਸਿੰਘ ਸੁਪਰਵਾਈਜ਼ਰ, ਸ. ਸਰਬਜੀਤ ਸਿੰਘ ਆਈਡੀਆ ਤੇ ਸ. ਸੰਦੀਪ ਸਿੰਘ ਆਦਿ ਹਾਜ਼ਰ ਸਨ।