ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਸ਼ਨਿਚਰਵਾਰ, ੭ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੧ ਜੂਨ, ੨੦੨੫ (ਅੰਗ: ੬੮੬)

ਅੰਮ੍ਰਿਤਸਰ, 13 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਫੌਜਾ ਸਿੰਘ ਦੀ ਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਦੋਖੀ ਨਕਲੀ ਨਿਰੰਕਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਰੋਕਣ ਲਈ 1978 ਦੀ ਵਿਸਾਖੀ ਵਾਲੇ ਦਿਨ ਸ਼ਹੀਦ ਭਾਈ ਭਾਈ ਫੌਜਾ ਸਿੰਘ ਨੇ 13 ਸਿੰਘਾਂ ਸਮੇਤ ਸ਼ਹਾਦਤ ਪ੍ਰਾਪਤ ਕੀਤੀ। ਧਰਮ ਲਈ ਸ਼ਹੀਦ ਹੋਣ ਵਾਲੇ ਭਾਈ ਫੌਜਾ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦਾ ਸਿੱਖ ਧਰਮ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਫੌਜਾ ਸਿੰਘ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਨੇ ਵੀ ਸਮਾਜ ਅੰਦਰ ਵੱਡੇ ਕਾਰਜ ਕੀਤੇ ਹਨ। ਬੀਬੀ ਅਮਰਜੀਤ ਕੌਰ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਅਤੇ ਸਿੱਖ ਸਮਾਜ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬੀਬੀ ਅਮਰਜੀਤ ਕੌਰ ਦੇ ਚਲਾਣੇ ’ਤੇ ਦੁੱਖ ਦਾ ਇਜਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।