ਅੰਮ੍ਰਿਤਸਰ, 05 ਮਾਰਚ –ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਦੇ ਸਾਬਕਾ ਮੈਨੇਜਰ ਗਿਆਨੀ ਭਗਤ ਸਿੰਘ ਦੀ ਸੁਪੱਤਨੀ ਬੀਬੀ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਨੇ ਬੀਬੀ ਗੁਰਬਚਨ ਕੌਰ ਦੇ ਚਲਾਣੇ ‘ਤੇ ਉਨ੍ਹਾਂ ਦੇ ਸਪੁੱਤਰ ਸ. ਮਨਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸੇ ਦੌਰਾਨ ਸ. ਮਨਜੀਤ ਸਿੰਘ ਨੇ ਦੱਸਿਆ ਕਿ ਬੀਬੀ ਗੁਰਬਚਨ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ੧੦ ਮਾਰਚ ੨੦੧੮ ਨੂੰ ਗੁਰਦੁਆਰਾ ਸੈਂਟਰਲ ਯਤੀਮ ਖ਼ਾਨਾ, ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ।