ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲਿਆਂ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਤ ਗਿਆਨੀ ਮੋਹਨ ਸਿੰਘ ਨੇ ਧਰਮ ਪ੍ਰਚਾਰ ਦੇ ਖੇਤਰ ਵਿਚ ਲੰਮਾ ਅਰਸਾ ਸੇਵਾ ਨਿਭਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਹਜ਼ਾਰਾਂ ਪ੍ਰਾਣੀਆਂ ਨੂੰ ਅੰਮ੍ਰਿਤ ਪਾਨ ਕਰਵਾਇਆ। ਉਨ੍ਹਾਂ ਆਖਿਆ ਕਿ ਸੰਤ ਗਿਆਨੀ ਮੋਹਨ ਸਿੰਘ ਦੇ ਚਲਾਣੇ ਨਾਲ ਧਰਮ ਪ੍ਰਚਾਰ ਖੇਤਰ ਵਿਚ ਵੱਡਾ ਘਾਟਾ ਪਿਆ ਹੈ, ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।