ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 27 ਅਕਤੂਬਰ-
ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਨਵਾਬ ਮਲੇਰਕੋਟਲਾ ਦਾ ਨਾਂ ਸਤਿਕਾਰ ਵਜੋਂ ਦਰਜ ਹੈ ਅਤੇ ਕੌਮ ਇਨ੍ਹਾਂ ਦੇ ਵੰਸ਼ਜਾਂ ਦਾ ਵੀ ਹਮੇਸ਼ਾ ਆਦਰ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵੰਸ਼ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਚਲਾਣੇ ਨਾਲ ਦਿਲੀ ਦੁੱਖ ਹੋਇਆ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਨਵਾਬ ਮਲੇਰਕੋਟਲਾ ਵੱਲੋਂ ਹੱਕ-ਸੱਚ ਲਈ ਉਠਾਈ ਅਵਾਜ਼ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਗ਼ਮ ਮੁਨੱਵਰ ਉਲ ਨਿਸਾ ਨੂੰ ਅਪ੍ਰੈਲ 2023 ਵਿਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਵੀ ਕੀਤਾ ਗਿਆ ਸੀ।