ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਐਤਵਾਰ, ੫ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੮ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 26 ਅਪ੍ਰੈਲ-
ਸੰਗਤ ਦੀ ਸਹੂਲਤ ਲਈ ਅੱਜ ਬੈਂਕ ਆਫ਼ ਬੜੋਦਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ ਗਏ। ਇਸ ਮੌਕੇ ਬੈਂਕ ਆਫ਼ ਬੜੋਦਾ ਦੇ ਚੀਫ ਮੈਨੇਜਰ ਸ੍ਰੀ ਅਬੀਸ਼ੇਕ ਸੱਚਦੇਵਾ ਅਤੇ ਮੈਨੇਜਰ ਸ. ਰਾਜਹੰਸ ਸਿੰਘ ਨੂੰ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖ ਸੰਗਤਾਂ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਅਤੇ ਬੈਂਕ ਸੰਗਤਾਂ ਦੀਆਂ ਸਹੂਲਤਾਂ ਲਈ ਸੇਵਾਵਾਂ ਵਿੱਚ ਹਿੱਸਾ ਪਾਉਂਦੇ ਹਨ। ਇਸੇ ਤਹਿਤ ਬੈਂਕ ਆਫ਼ ਬੜੋਦਾ ਵੱਲੋਂ ਵੀ ਦੋ ਵਾਟਰ ਕੂਲਰ ਦਿੱਤੇ ਗਏ ਹਨ। ਇਸੇ ਦੌਰਾਨ ਸ. ਮੰਨਣ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਮੀਤ ਸਿੰਘ ਤੋਂ ਇਲਾਵਾ ਆਫ਼ ਬੜੋਦਾ ਦੇ ਚੀਫ ਮੈਨੇਜਰ ਸ੍ਰੀ ਅਬੀਸ਼ੇਕ ਸੱਚਦੇਵਾ ਅਤੇ ਮੈਨੇਜਰ ਸ. ਰਾਜਹੰਸ ਸਿੰਘ ਅਤੇ ਹੋਰ ਮੌਜੂਦ ਸਨ।