** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, ੮ ਨਵੰਬਰ- ਬੰਦੀ ਛੋੜ ਦਿਵਸ ਮੌਕੇ ਪੁਰਾਤਨ ਚੱਲੀ ਆ ਰਹੀ ਪੰਥਕ ਰਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਬਲਬੀਰ ਸਿੰਘ ੯੬ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਸੰਪਦਾਇ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਵੱਲੋਂ ਬਾਬਾ ਗੱਜਣ ਸਿੰਘ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਵੱਸਣ ਸਿੰਘ ਮੜ੍ਹੀਆਂਵਾਲਾ, ਬਾਬਾ ਮੇਜਰ ਸਿੰਘ ਲੁਧਿਆਣੇ ਵਾਲੇ, ਬਾਬ ਸ਼ਿੰਦਾ ਸਿੰਘ ਭਿੱਖੀਵਿੰਡ, ਬਾਵਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਗੁਰਮੁੱਖ ਸਿੰਘ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਲਾਲ ਸਿੰਘ ਰਾਮਪੁਰਾਫੂਲ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਤਾਰਾ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ, ਬਾਬਾ ਵਰਿਆਮ ਸਿੰਘ ਮੜ੍ਹੀਆਂਵਾਲਾ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੂੰ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਗਿਆਨੀ ਗੁਰਮੁੱਖ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਿਜੈ ਸਿੰਘ ਬਾਦੀਆਂ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।