ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।



ਅੰਮ੍ਰਿਤਸਰ, 24 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਦੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ’ਤੇ ਗ੍ਰਹਿ ਮੰਤਰੀ ਸਮੇਤ ਹੋਰਾਂ ਨੂੰ ਮਿਲਣ ਦਾ ਫੈਸਲਾ 11 ਮੈਂਬਰੀ ਕਮੇਟੀ ਦੀ ਬੀਤੇ ਦਿਨੀ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਂਝੀ ਕਮੇਟੀ ਦੇ ਫੈਸਲੇ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਸ੍ਰੀ ਬਸਾਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ।
ਇਸੇ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਲਈ ਸਮਾਂ ਮਿਲਣ ’ਤੇ 11 ਮੈਂਬਰੀ ਕਮੇਟੀ ਦੇ ਸਾਰੇ ਮੈਂਬਰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ 15 ਦਿਨਾ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ।