** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, 27 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਭਲਕੇ ੨੮ ਜੂਨ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸਵੇਰੇ ੯:੩੦ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ।