ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਬੁੱਧਵਾਰ, ੧੩ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੬ ਮਾਰਚ, ੨੦੨੫ (ਅੰਗ: ੭੦੬)

ਅੰਮ੍ਰਿਤਸਰ ੧੯ ਸਤੰਬਰ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਿਤੀ ੨੩-੦੯-੨੦੧੬ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤਾਂ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ।ਇਸੇ ਭਾਵਨਾ ਤਹਿਤ ਭਗਤ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ ੧੦:੦੦ ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।
ਸ. ਬੇਦੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਭਗਤ ਸ਼ੇਖ ਫਰੀਦ ਜੀ ਦੇ ੪ ਸ਼ਬਦ ਤੇ ੧੧੨ ਸਲੋਕ ਦਰਜ ਹਨ।ਉਨ੍ਹਾਂ ਕਿਹਾ ਕਿ ਭਗਤ ਜੀ ਦੇ ਇਲਾਹੀ ਉਪਦੇਸ਼ਾਂ ਤੋਂ ਮਨੁੱਖ ਨੂੰ ਜੀਵਨ ਜੀਉਣ ਦਾ ਮਾਰਗ ਮਿਲਦਾ ਹੈ।ਉਨ੍ਹਾਂ ਦੀ ਬਾਣੀ ਵੈਰਾਗਮਈ ਤੇ ਮਾਖਿਓ ਮਿੱਠੀ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫ਼ਲਾ ਕਰਨ।