ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ 16 ਜਨਵਰੀ ( )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਸਿੱਖ ਆਗੂ ਸ. ਮਨਜੀਤ ਸਿੰਘ ਕਲਕੱਤਾ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਵੀ ਮੌਜੂਦ ਸਨ। ਭਾਈ ਲੌਂਗੋਵਾਲ ਨੇ ਸ. ਕਲਕੱਤਾ ਦੇ ਸਪੁੱਤਰ ਸ. ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਅਤੇ ਡਾਕਟਰਾਂ ਪਾਸੋਂ ਵੀ ਉਨ੍ਹਾਂ ਦੀ ਹਾਲਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਮਨਜੀਤ ਸਿੰਘ ਕਲਕੱਤਾ ਦੇ ਪਰਿਵਾਰ ਨਾਲ ਉਨ੍ਹਾਂ ਦੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਸਿੱਖ ਸਟੂਡੈਂਟ ਫੈਡਰੇਸ਼ਨ, ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਕੀਤੇ ਕਾਰਜਾਂ ਨੂੰ ਵੀ ਸਲਾਹਿਆ। ਦੱਸਣਯੋਗ ਹੈ ਕਿ ਸ. ਮਨਜੀਤ ਸਿੰਘ ਕਲਕੱਤਾ ਬੀਤੇ ਕੁਝ ਦਿਨਾਂ ਤੋਂ ਬੀਮਾਰ ਹੋਣ ਕਾਰਨ ਇੱਕ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ।