** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, 05 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਸ. ਅਜੀਤ ਸਿੰਘ ਕੋਹਾੜ ਦੇ ਅਕਾਲ ਚਾਲਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਕੋਹਾੜ ਜ਼ਮੀਨ ਨਾਲ ਜੁੜੇ ਹੋਏ ਲੋਕ ਆਗੂ ਸਨ ਅਤੇ ਦਰਵੇਸ਼ ਸੁਭਾਅ ਕਰਕੇ ਜਾਣੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਆਗੂ ਦੇ ਤੁਰ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ ਜਿਸਨੂੰ ਭਰਨਾ ਔਖਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ. ਕੋਹਾੜ ਦੀਆਂ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਨੂੰ ਟਾਲ਼ਿਆ ਨਹੀਂ ਜਾ ਸਕਦਾ ਅਤੇ ਮੌਤ ਦਾ ਵਰਤਾਰਾ ਸਭ ‘ਤੇ ਲਾਗੂ ਹੁੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।