ਅੰਮ੍ਰਿਤਸਰ 25 ਨਵੰਬਰ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ-ਘਰ ਦੇ ਰਬਾਬੀ ਅਤੇ ਰਬਾਬੀ ਪਰੰਪਰਾ ਦੇ ਮੋਢੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੨੭ ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਤੇ ਦਿਨੀਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਦੌਰਾਨ ਸਮੁੱਚੀ ਅੰਤ੍ਰਿੰਗ ਕਮੇਟੀ ਮੈਂਬਰਾਂ ਵੱਲੋਂ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਹਰ ਸਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਜਿਸ ਤਹਿਤ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਰੰਭ ਹੋ ਗਿਆ ਹੈ ਜਿਸ ਦਾ ਭੋਗ ੨੭ ਨਵੰਬਰ ਨੂੰ ਸਵੇਰੇ ੯.੩੦ ਵਜੇ ਪਵੇਗਾ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਨਗੇ।
ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ ਤੇ ਸਤਿਗੁਰੂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।